AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 21 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 21 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਸਤੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਸਤੰਬਰ 2026
lalit-sharma
| Updated On: 21 Sep 2026 06:35 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਅਰਥ: ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)। ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥ ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ। ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਹੇ ਨਾਨਕ ਜੀ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ! ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...