AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 22 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 22 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਸਤੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਸਤੰਬਰ 2026
ramandeep
| Published: 22 Sep 2026 06:23 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

ਪਦ ਅਰਥ: ਭੀੜਹੁ = ਭੀੜ ਤੋਂ, ਮੁਸੀਬਤ ਤੋਂ। ਮੋਕਲਾਈ = ਖ਼ਲਾਸੀ। ਕੀਤੀਅਨੁ = ਕੀਤੀ ਹੈ ਉਸ (ਪ੍ਰਭੂ) ਨੇ। ਕੁਟੰਬੈ ਨਾਲਿ = ਪਰਵਾਰ ਸਮੇਤ। ਸਵਾਰਿਅਨੁ = ਸਵਾਰੇ ਹਨ ਉਸ ਨੇ। ਸਭਾਲਿ = ਚੇਤੇ ਰੱਖ, ਯਾਦ ਕਰ। ਕੰਠਿ = ਗਲ ਨਾਲ। ਲਹੁੜੇ = ਛੋਟੇ, ਅੰਞਾਣੇ। ਪਾਲਿ = ਪਾਲ ਕੇ। ਨਦਰਿ = ਮੇਹਰ ਦੀ ਨਿਗਾਹ ਨਾਲ। ਨਿਹਾਲ = ਤੱਕਦਾ ਹੈ।

ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1।ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ। ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।3।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...