AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 23 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 23 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਅਪ੍ਰੈਲ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਅਪ੍ਰੈਲ 2026
lalit-sharma
| Updated On: 23 Apr 2026 06:39 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫॥ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ਹਰਿ ਆਰਾਧੇ ਅਰੋਗ ਅਨਦਾਈ ॥ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਪਦ ਅਰਥ: ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ,ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1।ਅਰੋਗ—ਨਰੋਏ। ਅਨਦਾਈ—ਪ੍ਰਸੰਨ,ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ,ਦੁੱਖ। ਜਣੁ—ਜਾਣੋ,ਸਮਝੋ,ਮਾਨੋ। ਰਹਾਉ।ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2।ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3।ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ਜਿਤੁਵਾਂਗਤਿਤੁਦੇ ਅਖ਼ੀਰ ਤੇ ਭੀ ੁ ਹੈ। ਪਰ ਇਹੁਕ੍ਰਿਆ ਵਿਸ਼ੇਸ਼ਣਹੀਦੇ ਕਾਰਨ ਉੱਡ ਗਿਆ ਹੈ}ਉਸ (ਕੰਮ) ਵਿਚ ਹੀ। ਸਹ—ਓਟ,ਸ਼ਹ। ਮਗਨ—ਮਸਤ।4।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1।ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3।ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...