AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 23 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 23 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਅਗਸਤ 2026
lalit-sharma
| Updated On: 23 Aug 2026 06:19 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...