AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 23 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਮਾਰਚ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 23 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਮਾਰਚ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 March 2026
lalit-sharma
| Published: 23 Mar 2026 06:30 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ਪਦ ਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...