AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 23 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 23 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2026
lalit-sharma
| Updated On: 23 Nov 2026 06:28 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁੋਪਾਲਾ ॥੪॥੧੦॥

ਪਦ ਅਰਥ: ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ।੧।ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ।ਰਹਾਉ।ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ।੨।ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ।੩।ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗੁੋਪਾਲਾ= {ਅਸਲ ਲਫ਼ਜ਼ ‘ਗੋਪਾਲਾ’ ਹੈ, ਇਥੇ ‘ਗੁਪਾਲਾ’ ਪੜ੍ਹਨਾ ਹੈ} ਹੇ ਗੁਪਾਲ!।੪।

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...