AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 23th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਫਰਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 23th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਫਰਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਫਰਵਰੀ 2026
lalit-sharma
| Updated On: 23 Feb 2026 06:25 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

ਪਦਅਰਥ: ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ (ਜੁੜ ਕੇ)। ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ ॥੧॥

ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...