AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 24 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 24 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਜੁਲਾਈ 2026
Hukamnama Sri Darbar Sahib 24 July 2026
lalit-sharma
| Published: 24 Jul 2026 06:25 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥

ਅਰਥ: ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ।ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨।ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...