AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 24 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 24 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਮਈ 2026
Hukamnama Sri Darbar Sahib 24 May 2026
lalit-sharma
| Updated On: 24 May 2026 06:31 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੂਹੀ ਮਹਲਾ ੧ ॥ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ਕੈ ਪਹਿ = ਕਿਸ ਪਾਸੋਂ?ਦੀਖਿਆ = ਸਿੱਖਿਆ। ਲੇਵਾ = ਮੈਂ ਲਵਾਂ। ਮੁਲੁ ਕਰਾਵਾ = ਮੈਂ ਕੀਮਤ ਪਵਾਵਾਂ ॥੧॥ ਲਾਲ = ਹੇ ਲਾਲ! ਨ ਜਾਣਾ = ਮੈਂ ਨਹੀਂ ਜਾਣਦਾ।ਜਲਿ = ਜਲ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ,ਧਰਤੀ ਦੇ ਤਲ ਉਤੇ,ਪੁਲਾੜ ਵਿਚ,ਆਕਾਸ਼ ਵਿਚ। ਭਰਿਪੁਰਿ = ਭਰਪੂਰ। ਲੀਣਾ = ਵਿਆਪਕ। ਆਪੇ = ਆਪ ਹੀ ॥੧॥ ਰਹਾਉ ॥ਤਾਰਾਜੀ = ਤੱਕੜੀ। ਤੇਰੀ ਸੇਵ ਕਮਾਵਾ = ਮੈਂ ਤੇਰੀ ਸੇਵਾ ਕਰਾਂ,ਮੈਂ ਤੇਰਾ ਸਿਮਰਨ ਕਰਾਂ।ਘਟ = ਹਿਰਦਾ। ਭੀਤਰਿ = ਅੰਦਰ। ਸਹੁ = ਖਸਮ-ਪ੍ਰਭੂ। ਤੋਲੀ = ਮੈਂ ਤੋਲਾਂ,ਪਰਖ ਕਰਾਂ। ਇਨ੍ਹ੍ਹ ਬਿਧਿ = ਇਹਨਾਂ ਤਰੀਕਿਆਂ ਨਾਲ। ਰਹਾਵਾ = ਮੈਂ ਟਿਕਾਵਾਂ ॥੨॥ਕੰਡਾ = ਤੱਕੜੀ ਦੀ ਡੰਡੀ ਦੇ ਅੱਧ ਵਿਚ ਦੀ ਸੂਈ,ਤੱਕੜੀ ਦੀ ਬੋਦੀ।ਦੇਖੈ = ਸੰਭਾਲ ਕਰਦਾ ਹੈ। ਬੂਝੈ = ਸਮਝਦਾ ਹੈ। ਵਣਜਾਰਾ = ਵਣਜ ਕਰਨ ਵਾਲਾ ਜੀਵ-ਵਪਾਰੀ ॥੩॥ਅੰਧੁਲਾ = ਅੰਨ੍ਹਾ । ਨੀਚ ਜਾਤਿ = ਨੀਵੀਂ ਜਾਤਿ ਵਾਲਾ। ਪਰਦੇਸੀ = ਭਟਕਦਾ ਰਹਿਣ ਵਾਲਾ। ਖਿਨੁ = ਅੱਖ ਦੇ ਝਮਕਣ ਜਿਤਨੇ ਸਮੇ ਵਿਚ। ਤਿਲੁ = ਰਤਾ ਭਰ ਸਮੇ ਵਿਚ।ਤਾ ਕੀ = ਅਜੇਹੇ (ਮਨ) ਦੀ। ਕਿਉ ਕਰਿ = ਕਿਸ ਤਰ੍ਹਾਂ?ਮੂੜਾ = ਮੂਰਖ। ਪਾਵੈ = (ਕਦਰ) ਪਾ ਸਕਦਾ ਹੈ ॥੪॥੨॥੯॥

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ),ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ।ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)।ਤੂੰ ਪਾਣੀ ਵਿਚ ਭਰਪੂਰ ਹੈਂ,ਤੂੰ ਧਰਤੀ ਦੇ ਅੰਦਰ ਵਿਆਪਕ ਹੈਂ,ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ,ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ,ਜੇ ਮੈਂ ਤੇਰੀ ਸੇਵਾ ਕਰ ਸਕਾਂ,ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ,(ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ,ਤੱਕੜੀ ਦਾ ਵੱਟਾ ਹੈ,ਤੱਕੜੀ ਦੀ ਬੋਦੀ ਹੈ,ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ।ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ,ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ,ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ,ਜੋ ਸਦਾ ਭਟਕਦਾ ਰਹਿੰਦਾ ਹੈ,ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ,ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......