AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 24th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਜਨਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 24th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਜਨਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਜਨਵਰੀ 2026
Follow Us
lalit-sharma
| Updated On: 25 Jan 2026 07:01 AM IST

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...