AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 25 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 25 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਗਸਤ 2026
lalit-sharma
| Published: 25 Aug 2026 06:25 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਪਦ ਅਰਥ: ਗਤਿ—ਆਤਮਕ ਅਵਸਥਾ। ਪਾਹਿ—ਪਾਸ। ਨਿਬੇਰੋ—ਨਿਬੇੜਾ, ਫ਼ੈਸਲਾ। ਸਾਹਿਬ—ਹੇ ਮਾਲਕ! ਖਤੇ—ਪਾਪ। ਕਰਿ ਫੇਰੋ—ਕਰਦਾ ਫਿਰਦਾ ਹਾਂ।1। ਠਾਕੁਰੁ—ਪਾਲਣਹਾਰ। ਨੇਰੋ—ਨੇੜੇ, ਅੰਗ-ਸੰਗ। ਮੋਹਿ—ਮੈਨੂੰ। ਚੇਰੋ—ਚੇਰਾ, ਦਾਸ।1। ਰਹਾਉ। ਸੁਆਮੀ—ਹੇ ਮਾਲਕ! ਗੁਨੀ—ਗੁਣਾਂ ਦਾ ਮਾਲਕ। ਗਹੇਰੋ—ਡੂੰਘਾ। ਸਿਲਕ—ਫਾਹੀ। ਦਾਸਰੋ—ਨਿੱਕਾ ਜਿਹਾ ਦਾਸ। ਤਉ—ਤਦੋਂ। ਨਿਹੋਰੋ—ਮੁਥਾਜੀ।2।

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...