Hukamnama Sri Darbar Sahib 25 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2026

Updated On: 

25 May 2026 06:50 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 25 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧

ਪਦ ਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ। ਅਰਥ: ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Follow Us