Hukamnama Sri Darbar Sahib 25 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਸਤੰਬਰ 2026

Updated On: 

25 Sep 2026 06:36 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 25 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਸਤੰਬਰ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us