AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 25th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 25th February 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2026
lalit-sharma
| Updated On: 25 Feb 2026 06:35 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਪਦ ਅਰਥ: ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ। ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।

ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...