ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 25th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਜਨਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 25th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਜਨਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਜਨਵਰੀ 2026
Follow Us
lalit-sharma
| Published: 25 Jan 2026 06:30 AM IST

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਕਵਨ ਕਵਨ = ਕੇਹੜੇ ਕੇਹੜੇ? ਕਹਿ ਕਹਿ = ਆਖ ਆਖ ਕੇ। ਗਾਵਾ = ਗਾਵਾਂ, ਮੈਂ ਗਾਵਾਂ। ਸਾਹਿਬ = ਮਾਲਕ। ਗੁਣੀ ਨਿਧਾਨਾ = ਗੁਣਾਂ ਦਾ ਖ਼ਜ਼ਾਨਾ।

ਮਹਿਮਾ = ਵਡਿਆਈ। ਬਰਨਿ ਨ ਸਾਕਉ = {ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ ॥੧॥ ਮੈ = ਮੇਰੇ ਵਾਸਤੇ। ਧਰ = ਆਸਰਾ। ਅਵਰੁ = ਹੋਰ ॥੧॥ ਤਾਣੁ = ਬਲ। ਦੀਬਾਣੁ = ਸਹਾਰਾ। ਪਹਿ = ਪਾਸ। ਕਰਉ = ਕਰਉਂ, ਮੈਂ ਕਰਾਂ। ਪਾਸੇ = ਪਾਸਿ ॥੨॥ ਵਿਚੇ ਪਾਣੀ = (ਪਾਣੀ ਦੇ) ਵਿਚ ਹੀ। ਵਿਚੇ ਧਰਤੀ = (ਧਰਤੀ ਦੇ) ਵਿਚ ਹੀ। ਕਾਸਟ = ਕਾਠ, ਲੱਕੜੀ। ਧਰੀਜੈ = ਧਰੀ ਹੋਈ ਹੈ। ਸਿੰਘੁ = ਸ਼ੇਰ। ਇਕ ਤੈ ਥਾਇ = ਇਕੋ ਹੀ ਥਾਂ ਵਿਚ। ਮਨ = ਹੇ ਮਨ! ॥੩॥ ਚਰਣ ਤਲੇ ਤੇ = ਪੈਰਾਂ ਹੇਠੋਂ। ਆਣਿ = ਲਿਆ ਕੇ। ਸਭੁ ਜਗਤੁ = ਸਾਰਾ ਸੰਸਾਰ ॥੪॥੧॥੧੨॥

ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ...
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ...
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ
26 ਜਨਵਰੀ ਦੀ ਪਰੇਡ ਵਿੱਚ Animal Soldiers: RVC ਟੁਕੜੀ ਦੀ ਜਾਂਬਾ ਤਿਆਰੀ...
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ "ਕਮਲ"
Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?
Vande Bharat ਸਲੀਪਰ ਵਿੱਚ ਅਣੋਖੇ ਸਿਰਹਾਣੇ ਅਤੇ ਡੇਟੇਡ ਬੈਡਸ਼ੀਟ, ਜਾਣੋ ਕੀ ਹੈ ਖਾਸੀਅਤ?...
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ
ਕਾਂਗਰਸ ਦੇ ਪੋਸਟਰ ਖਿਲਾਫ ਮਨਪ੍ਰੀਤ ਬਾਦਲ ਨੇ ਆਪਣੇ ਅੰਦਾਜ 'ਚ ਲਾਏ ਤਿੱਖੇ ਨਿਸ਼ਾਨੇ, ਭਖੀ ਸਿਆਸਤ...