AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 26 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 26 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਗਸਤ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਗਸਤ 2026
lalit-sharma
| Published: 26 Aug 2026 06:21 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਨਾਨਕ! (ਆਖ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...