AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 26 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਜੂਨ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 26 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਜੂਨ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਜੂਨ 2026
lalit-sharma
| Updated On: 26 Jun 2026 06:25 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਪਦ ਅਰਥ: ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ ॥੧॥ ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ ॥੧॥ ਰਹਾਉ ॥ ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ। ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ ॥੨॥ ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ-ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ! ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ ॥੩॥ ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}। ਵਿਟਹੁ = ਤੋਂ। ਘੁਮਘਾ = ਕੁਰਬਾਨ ॥੪॥੨॥

ਅਰਥ: ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥ ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥ ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...