AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 26 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਮਾਰਚ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 26 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਮਾਰਚ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਮਾਰਚ 2026
lalit-sharma
| Updated On: 26 Mar 2026 08:52 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਪਦ ਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧।ਆਧਾਰੁ = ਸਹਾਰਾ।ਰਹਾਉ।ਤੂ ਹੈ ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩।ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...