AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 26 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਨਵੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 26 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਨਵੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਨਵੰਬਰ 2026
lalit-sharma
| Published: 26 Nov 2026 06:32 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਪਦ ਅਰਥ: ਪੜਿਓ = ਪੜ੍ਹਿਆ (ਕਈਆਂ ਨੇ)। ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ; ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ-ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ)। ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ-ਭਰੀ ਮਤਿ। ਬਾਧੇ = ਬੱਝ ਗਏ।੧। ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ ॥ ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ-ਚਿੱਤਾ-ਪਨ, ਮੇਰ-ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ ॥੨॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ* *ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...