AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 27 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 27 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਜੁਲਾਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਜੁਲਾਈ 2026
lalit-sharma
| Published: 27 Jul 2026 06:25 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧ll

ਪਦ ਅਰਥ: ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।

ਅਰਥ: ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਜੀ ਕਹਿੰਦੇ ਹਨ -(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...