AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 27 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਮਾਰਚ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 27 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਮਾਰਚ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਮਾਰਚ 2026
lalit-sharma
| Published: 27 Mar 2026 06:31 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥

ਅਰਥ: ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ। (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ।1।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ। ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ?।2।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ।3।ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ। ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ। ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ। 16।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ
TV9 WITT Summit 2026: PM ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ- ਰਾਮੂ ਰਾਓ ਜੁਪਾਲੀ...
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...