AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 27 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 27 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਸਤੰਬਰ 2026
ramandeep
| Published: 27 Sep 2026 06:17 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ਘਰੁ ੬ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਪਦ ਅਰਥ: ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय}ਬੇਨਤੀ।ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ਮਨ = ਹੇ ਮਨ! ਤਰਨ = ਜਹਾਜ਼। ਅਵਰਿ ={ਲਫ਼ਜ਼’ਅਵਰ’ਤੋਂ ਬਹੁ-ਵਚਨ}।ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ਸਿਉ = ਨਾਲ। ਹੀਤੁ = ਹਿਤ,ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ,ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ।ਮਨਿ = ਮਨ ਵਿਚ। ਤਨਿ = ਤਨ ਵਿਚ,ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ,ਮੁੱਕ ਸਕਦੇ ਹਨ ॥੨॥ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ,ਉਹਲਾ,ਆਸਰਾ। ਕੀਜੈ = ਕਰਨਾ ਚਾਹੀਦਾ।ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ,ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ।ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ।ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ।ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...