ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 27th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਜਨਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 27th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਜਨਵਰੀ 2026
Follow Us
lalit-sharma
| Published: 27 Jan 2026 06:30 AM IST

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 27 ਜਨਵਰੀ 2026

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਗੁਰੂ ਨਾਨਕ ਜੀ ਬੇਨਤੀ ਕਰਦੇ ਹਨ, ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...
Punjab Congress : ਪੰਜਾਬ ਕਾਂਗਰਸ ਵਿੱਚ ਦਲਿਤ ਆਗੂਆਂ ਦਾ ਕਿੰਨਾ ਦਬਦਬਾ, ਚੰਨੀ ਕਿੰਨੇ ਸੱਚੇ?
Punjab Congress : ਪੰਜਾਬ ਕਾਂਗਰਸ ਵਿੱਚ ਦਲਿਤ ਆਗੂਆਂ ਦਾ ਕਿੰਨਾ ਦਬਦਬਾ, ਚੰਨੀ ਕਿੰਨੇ ਸੱਚੇ?...
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ...
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ...
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...