AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 28 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 28 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਜੁਲਾਈ 2026
lalit-sharma
| Updated On: 28 Jul 2026 06:22 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਪਦ ਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...