AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 28 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਜੂਨ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 28 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਜੂਨ 2026
Hukamnama Sri Darbar Sahib 28 June 2026
lalit-sharma
| Updated On: 28 Jun 2026 06:27 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਅਰਥ -:ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...