Hukamnama Sri Darbar Sahib 28 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 March 2026

Updated On: 

28 Mar 2026 09:29 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 28 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 March 2026

Hukamnama Sri Darbar Sahib 28 March 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! (ਦੁਨੀਆ ਦੀਆਂ) ਪ੍ਰੀਤਾਂ ਵਿਚੋਂ ਵੱਡੀ ਪ੍ਰੀਤਿ ਮਨ ਨੂੰ ਮੋਹਣ ਵਾਲੇ ਲਾਲ-ਪ੍ਰਭੂ ਦੀ ਹੈ । ਹੇ ਮਨ! ਸਿਰਫ਼ ਉਸ ਪ੍ਰਭੂ ਦਾ ਨਾਮ ਜਪਿਆ ਕਰ । ਹੋਰ ਕੋਈ ਉੱਦਮ ਉਸ ਦੀ ਦਰਗਾਹ ਵਿਚ ਪਰਵਾਨ ਨਹੀਂ ਹੁੰਦਾ । ਹੇ ਭਾਈ! ਸੰਤਾਂ ਦੀ ਚਰਨੀਂ ਲੱਗਾ ਰਹੁ, ਅਤੇ ਆਪਣੇ ਮਨ ਵਿਚੋਂ ਡਾਂਵਾਂਡੋਲ ਰਹਿਣ-ਵਾਲੀ ਦਸ਼ਾ ਦੀ ਪਗਡੰਡੀ ਦੂਰ ਕਰ ।੧।ਰਹਾਉ। ਹੇ ਭਾਈ! ਨਿਰਲੇਪ ਪ੍ਰਭੂ ਨੇ ਤ੍ਰਿਗੁਣੀ ਸੰਸਾਰ ਬਣਾਇਆ, ਇਸ ਵਿਚ ਇਹ ਅਨੇਕਾਂ (ਸਰੀਰ-) ਕੋਠੜੀਆਂ ਉਸ ਨੇ ਵੱਖ ਵੱਖ (ਕਿਸਮ ਦੀਆਂ) ਬਣਾ ਦਿੱਤੀਆਂ । (ਹਰੇਕ ਸਰੀਰ-ਕੋਠੜੀ) ਵਿਚ ਮਨ ਨੂੰ ਕੋਤਵਾਲ ਬਣਾ ਦਿੱਤਾ । ਪਿਆਰਾ ਪ੍ਰਭੂ (ਹਰੇਕ ਸਰੀਰ-ਕੋਠੜੀ ਵਿਚ) ਆਪਣੇ ਮੰਦਰ ਵਿਚ ਰਹਿੰਦਾ ਹੈ, ਅਤੇ ਉੱਥੇ ਆਨੰਦ ਮਾਣਦਾ ਹੈ । ਉਸ ਪ੍ਰਭੂ ਨੂੰ ਨਾਹ ਮੌਤ ਆਉਂਦੀ ਹੈ, ਨਾਹ ਬੁਢਾਪਾ ਉਸ ਦੇ ਨੇੜੇ ਢੁੱਕਦਾ ਹੈ ।੧। ਹੇ ਭਾਈ! ਜੀਵ ਪ੍ਰਭੂ ਦੀ ਰਚੀ ਰਚਨਾ ਵਿਚ ਹੀ ਜੁੜਿਆ ਰਹਿੰਦਾ ਹੈ, ਕਈ ਤਰੀਕਿਆਂ ਨਾਲ ਭਟਕਦਾ ਫਿਰਦਾ ਹੈ, ਪਰਾਏ (ਧਨ ਨੂੰ, ਰੂਪ ਨੂੰ) ਤੱਕਦਾ ਫਿਰਦਾ ਹੈ, ਵਿਸ਼ੇ-ਵਿਕਾਰਾਂ ਵਿਚ ਘਿਰਿਆ ਰਹਿੰਦਾ ਹੈ । ਇਸ ਮਨੁੱਖਾ ਜਨਮ ਵਿਚ ਜਦੋਂ ਜੀਵ ਗੁਰੂ ਦੀ ਸੰਗਤਿ ਵਿਚ ਅੱਪੜਦਾ ਹੈ, ਤਾਂ ਪ੍ਰਭੂ ਦੇ ਦਰ ਤੇ ਆ ਖਲੋਂਦਾ ਹੈ, (ਪ੍ਰਭੂ ਦਾ) ਦਰਸਨ ਕਰਦਾ ਹੈ । ਹੇ ਨਾਨਕ! (ਜੇਹੜਾ ਭੀ ਮਨੁੱਖ) ਗੁਰੂ ਨੂੰ ਮਿਲਦਾ ਹੈ, ਉਹ ਮੁੜ ਜਨਮ-ਮਰਣ ਦੇ ਗੇੜ ਵਿਚ ਨਹੀਂ ਭਟਕਦਾ ।੨।੧।੪੪।

ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

Follow Us