Hukamnama Sri Darbar Sahib 28 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

Published: 

28 Oct 2026 06:27 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 28 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਪਦ ਅਰਥ: ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ ‘ਰਾਮ ਰਾਮ’ ਉਚਾਰਦਾ ਸੀ। ਉਸ ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ ॥੧॥ ਧ੍ਰੂਅ = ਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਰਾਜਾ ਉੱਤਾਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ, ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ = ਸਿਮਰਨ ਨਾਲ। ਨਿਰਭੈ ਪਦੁ = ਨਿਰਭੈਤਾ ਦਾ ਆਤਮਕ ਦਰਜਾ।ਇਹ ਬਿਧਿ ਕੋ = ਇਸ ਤਰ੍ਹਾਂ ਦਾ। ਹਰਤਾ = ਦੂਰ ਕਰਨ ਵਾਲਾ। ਕਾਹੇ = ਕਿਉਂ? ॥੧॥ ਗਹੀ = ਫੜੀ। ਗਜ = ਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ-ਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Loading...
Unable to load recommendations.
Follow Us
Related Stories
Aaj Da Rashifal: ਘਰੇਲੂ ਵਿਵਾਦ ਦੀ ਸਕਦੀ ਹੈ ਸੱਮਸਿਆ, ਜੋਤਿਸ਼ ਅਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ: ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਖੂਬਸੂਰਤ ਨਜ਼ਾਰਾ; ਸੰਗਤਾਂ ਹੋ ਰਹੀਆਂ ਨਤਮਸਤਕ
ਅੰਮ੍ਰਿਤਸਰ ਦੀ ਸਥਾਪਨਾ ਕੀਤੀ…ਪਵਿੱਤਰ ਸਰੋਵਰ ਬਣਵਾਇਆ… ਜਾਣੋ… ਗੁਰ ਰਾਮਦਾਸ ਜੀ ਨਾਲ ਜੁੜਿਆ ਇਤਿਹਾਸ
Hukamnama Sri Darbar Sahib 27 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਅਕਤੂਬਰ 2026
Aaj Da Rashifal: ਵਿੱਤੀ ਮਾਮਲਿਆਂ ਦਾ ਨਿਕਲੇਗਾ ਹੱਲ, ਜੋਤਿਸ਼ ਅਚਾਰਿਆ ਆਨੰਦ ਸਾਗਰ ਪਾਠਕ ਤੋਂ ਜਾਣੋ ਅੱਜ ਦਾ ਰਾਸ਼ੀਫਲ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਹੋਈ ਫੁੱਲਾਂ ਦੀ ਵਰਖਾ, ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਨਤਮਸਤਕ ਹੋਈ ਸੰਗਤ