AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 28th April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਪ੍ਰੈਲ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 28th April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਪ੍ਰੈਲ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਪ੍ਰੈਲ 2026
lalit-sharma
| Published: 28 Apr 2026 06:38 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਗੁਰੂ ਨਾਨਕ ਜੀਆਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ!!

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...