AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 29 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 March 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 29 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 March 2026
Hukamnama Sri Darbar Sahib 29 March 2026
lalit-sharma
| Updated On: 29 Mar 2026 06:22 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥

ਪਦਅਰਥ:- ਰਾਖੈ—ਰੱਖਦਾ ਹੈ। ਜੁਗਿ ਜੁਗਿ—ਹਰੇਕ ਜੁਗ ਵਿਚ। ਗੁਰਮੁਖਿ—ਗੁਰੂ ਦੇ ਸਨਮੁਖ। ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਭਾਇਆ—ਪਿਆਰਾ ਲੱਗਾ। ਜਿਸ ਦੀ—ਜਿਸ ਪ੍ਰਭੂ ਦੀ। ਸਾਚੀ—ਸਦਾ ਕਾਇਮ ਰਹਿਣ ਵਾਲੀ। ਬਾਣੀ—ਸਿਫ਼ਤਿ-ਸਾਲਾਹ ਦੀ ਬਾਣੀ। ਸਚੀ—ਸਦਾ-ਥਿਰ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਆਖਿ—ਉਚਾਰ ਕੇ। ਵਖਾਣੀ—(ਹੋਰਨਾਂ ਨੂੰ) ਸਮਝਾਈ। ਚਾਲ—ਜੀਵਨ-ਜੁਗਤਿ। ਮਨਿ—ਮਨ ਵਿਚ। ਸੋਹਹਿ—ਸੋਭਦੇ ਹਨ। ਦਰਿ ਸਾਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚੋ ਸਚੁ—ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਹੀ।1।

ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।1।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...