AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 29 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 29 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਅਕਤੂਬਰ 2026
lalit-sharma
| Updated On: 29 Oct 2026 06:29 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

ਪਦ ਅਰਥ: ਧ੍ਰਿਗੁ = {धिक् = Fie! Shame!} ਲਾਹਨਤ, ਫਿਟਕਾਰ। ਕਾਪੜੁ = ਕੱਪੜਾ। ਅੰਗਿ = ਸਰੀਰ ਉਤੇ। ਕੁਟੰਬ = ਪਰਵਾਰ। ਸਹਿਤ = ਸਮੇਤ। ਸਿਉ = ਨਾਲ, ਸਮੇਤ। ਜਿਤੁ = ਜਿਸ (ਸਰੀਰ) ਦੀ ਰਾਹੀਂ। ਹੁਣਿ = ਇਸ ਜਨਮ ਵਿਚ। ਹਾਥਿ = ਹੱਥ ਵਿਚ। ਅਹਿਲਾ = ਬਹੁਤ ਕੀਮਤੀ।੧।

ਭਾਉ = ਪਿਆਰ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ, ਮਾਇਆ ਦਾ ਮੋਹ। ਨ ਦੇਈ ਲਾਗਣਿ = ਲੱਗਣ ਨਹੀਂ ਦੇਂਦਾ। ਜਿਨਿ = ਜਿਸ (ਦੂਜੇ ਭਾਵ) ਨੇ। ਜਗ ਜੀਵਨ = ਜਗਤ ਦੀ ਜਿੰਦ। ਤੈ = ਤੂੰ {ਲਫ਼ਜ਼ ‘ਤੂੰ’ ਅਤੇ ‘ਤੈ’ ਵਿਚ ਫ਼ਰਕ ਸਮਝਣ ਲਈ ਵੇਖੋ ‘ਗੁਰਬਾਣੀ ਵਿਆਕਰਣ’}। ਨਿਵਾਰੇ = ਦੂਰ ਕਰ ਦਿੱਤੇ।੧।ਰਹਾਉ।ਦਇਆ ਪਤਿ = ਦਇਆ ਦਾ ਮਾਲਕ। ਏਹਿ = {ਲਫ਼ਜ਼ ‘ਏਹ’ ਤੋਂ ਬਹੁ-ਵਚਨ}। ਮੁਕਤ = ਮਾਇਆ ਦੇ ਮੋਹ ਤੋਂ ਆਜ਼ਾਦ। ਬੰਧ = ਮੋਹ ਵਿਚ ਬੱਝੇ ਹੋਏ। ਸਭਿ = ਸਾਰੇ। ਵਖਾਣੇ = ਬਿਆਨ ਕਰਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ।੨।ਜਨੁ = ਮਨੁੱਖ। ਲਿਵ = ਸੁਰਤਿ। ਨਾਲੇ = ਨਾਲ। ਗਹਣ = ਡੂੰਘੀ। ਗਤਿ = ਆਤਮਕ ਅਵਸਥਾ। ਸਚੈ = ਸਦਾ ਕਾਇਮ ਰਹਿਣ ਵਾਲੇ ਨੇ। ਭਰਮਿ = ਭਟਕਣਾ ਵਿਚ। ਭੁਲਾਣੇ = ਭੁੱਲੇ ਹੋਏ, ਕੁਰਾਹੇ ਪਏ ਹੋਏ। ਕਹੀਅਹਿ = ਕਹੇ ਜਾਂਦੇ ਹਨ। {ਕਹੀਐ = ਕਿਹਾ ਜਾਂਦਾ ਹੈ}। ਉਰਵਾਰਿ = (ਸੰਸਾਰ = ਸਮੁੰਦਰ ਦੇ) ਉਰਲੇ ਪਾਸੇ।੩।ਜਿਸ ਨੋ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ}। ਨਦਰਿ = ਨਿਗਾਹ। ਸਮ੍ਹ੍ਹਾਲੇ = ਹਿਰਦੇ ਵਿਚ ਵਸਾਂਦਾ ਹੈ। ਨਿਸਤਾਰੇ = ਪਾਰ ਲੰਘਾ ਲੈਂਦਾਹੈ। ਮਸਤਕਿ = ਮੱਥੇ ਉਤੇ। ਕਾਲਹਿ = ਕਾਲ ਨੂੰ, ਮੌਤ ਨੂੰ, ਮੌਤ ਦੇ ਸਹਿਮ ਨੂੰ, ਆਤਮਕ ਮੌਤ ਨੂੰ। ਮਾਰਿ = ਮਾਰ ਕੇ। ਬਿਦਾਰੇ = ਨਾਸ ਕਰ ਦੇਂਦਾ ਹੈ।੪।

ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ।ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...