AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 29 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 29 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਸਤੰਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਸਤੰਬਰ 2026
lalit-sharma
| Published: 29 Sep 2026 06:22 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਪਦ ਅਰਥ: ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।

ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...