Hukamnama Sri Darbar Sahib 29th April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਅਪ੍ਰੈਲ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਪਦ ਅਰਥ: ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।
ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!