Hukamnama Sri Darbar Sahib 3 April 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਅਪ੍ਰੈਲ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
Hukamnama Sri Darbar Sahib 3 April 2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥*
ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ ਜੀ !!
