Hukamnama Sri Darbar Sahib 3 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜੂਨ 2026

Published: 

03 Jun 2026 06:27 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 3 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜੂਨ 2026

Hukamnama Sri Darbar Sahib 3 June 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

ਪਦਅਰਥ: ਜਿਉ ਭਾਵੈ = ਜਿਵੇਂ ਤੈਨੂੰ ਚੰਗਾ ਲੱਗੇ, ਜਿਵੇਂ ਹੋ ਸਕੇ। ਮੋਹਿ = ਮੈਨੂੰ। ਪ੍ਰਤਿਪਾਲ = ਬਚਾ ਲੈ। ਹਮ = ਅਸੀ (ਜੀਵ) । ਬਾਰਿਕ = ਬੱਚੇ।੧।ਰਹਾਉ। ਮੋਹਿ ਨਿਰਗੁਣ = ਮੈਂ ਗੁਣ ਹੀਨ ਵਿਚ। ਸਾਕਉ = ਸਾਕਉਂ। ਪਹੁਚਿ ਨ ਸਾਕਉ = ਮੈਂ ਪਹੁੰਚ ਨਹੀਂ ਸਕਦਾ, ਮੈਂ ਮੁੱਲ ਨਹੀਂ ਪਾ ਸਕਦਾ, ਮੈਂ ਕਦਰ ਨਹੀਂ ਜਾਣ ਸਕਦਾ। ਘਾਲ = ਮੇਹਨਤ, ਉਹ ਮੇਹਨਤ ਜੋ ਤੂੰ ਸਾਨੂੰ ਪਾਲਣ ਲਈ ਕਰਦਾ ਹੈਂ। ਗਤਿ = ਆਤਮਕ ਹਾਲਤ। ਮਿਤਿ = ਮਾਪ। ਤੁਮਰੀ ਗਤਿ ਮਿਤਿ = ਤੇਰੀ ਆਤਮਕ ਅਵਸਥਾ ਤੇਰਾ ਮਾਪ, ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ। ਜੀਉ = ਜਿੰਦ। ਪਿੰਡੁ = ਸਰੀਰ। ਸਭੁ = ਸਾਰਾ। ਮਾਲ = ਸਰਮਾਇਆ।੧। ਅੰਤਰਜਾਮੀ = ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਪੁਰਖ = ਹੇ ਸਰਬ = ਵਿਆਪਕ! ਅਨਬੋਲਤ = ਬਿਨਾ ਬੋਲਣ ਦੇ। ਸੀਤਲੁ = ਠੰਢਾ = ਠਾਰ, ਸ਼ਾਂਤ। ਪ੍ਰਭ = ਹੇ ਪ੍ਰਭੂ! ਨਿਹਾਲ = ਤੱਕ, ਵੇਖ। ਨਦਰਿ = ਮੇਹਰ ਦੀ ਨਿਗਾਹ ਨਾਲ।੨।

ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us