AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 3 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 3 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਅਕਤੂਬਰ 2026
lalit-sharma
| Published: 03 Oct 2026 06:24 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...