AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 30 Decemeber 2025: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਦਸੰਬਰ 2025

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 30 Decemeber 2025: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਦਸੰਬਰ 2025
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ
lalit-sharma
| Updated On: 30 Dec 2025 19:12 PM IST
Share

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਪਦਅਰਥ :- ਗੁਰੁ ਸੇਵਿ—ਗੁਰੂ ਦੀ ਸਰਨ ਪੈ ਕੇ। ਸਦ—ਸਦਾ। ਰਮਹੁ—ਚੇਤੇ ਕਰਦਾ ਰਹੁ। ਸਾਸਿ ਸਾਸਿ—ਹਰੇਕ ਸਾਹ ਦੇ ਨਾਲ। ਚਿੰਦ—ਚਿੰਤਾ।1। ਸਹਜ—ਆਤਮਕ ਅਡੋਲਤਾ। ਮਿਲੀ—ਮਿਲਿਆ ਰਹੇਗਾ। ਨਿਰਮਲ—ਪਵਿਤ੍ਰ ਰੱਖਣ ਵਾਲਾ।1। ਰਹਾਉ। ਸੰਗਿ—ਸੰਗਤਿ ਵਿਚ। ਉਧਾਰਿ—(ਵਿਕਾਰਾਂ ਤੋਂ) ਬਚਾ ਲੈ। ਉਪਾਧਿ—ਰੋਗ।2। ਅਛੇਦ—ਅਵਿਨਾਸੀ। ਅਭੇਦ—ਡੂੰਘਾ, ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਲਿਵ—ਲਗਨ।3। ਪਾਰਬ੍ਰਹਮਿ—ਪਾਰਬ੍ਰਹਮ ਨੇ। ਪ੍ਰਭਿ—ਪ੍ਰਭੂ ਨੇ। ਨਾਨਕ—ਹੇ ਨਾਨਕ!।4।

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...