AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 30th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜਨਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 30th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜਨਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜਨਵਰੀ 2026
lalit-sharma
| Published: 30 Jan 2026 06:37 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

ਪਦਅਰਥ: ਕਰਿ ਨਮਸਕਾਰ = ਸਿਰ ਨਿਵਾਇਆ ਕਰ। ਸਫਲ = ਫਲ ਦੇਣ ਵਾਲੀ, ਜੀਵਨ = ਮਨੋਰਥ ਪੂਰਾ ਕਰਨ ਵਾਲੀ। ਸਫਲ ਮੂਰਤਿ = ਉਹ ਗੁਰੂ ਜਿਸ ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਜਾ ਕੀ = ਜਿਸ (ਗੁਰੂ) ਦੀ। ਸੇਵ = ਸੇਵਾ, ਸਰਨ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ (ਪ੍ਰਭੂ) । ਪੁਰਖੁ = ਸਰਬ = ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ। ਨਾਮ ਰੰਗਿ = (ਪ੍ਰਭੂ ਦੇ) ਨਾਮ ਦੇ ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਕਉ = ਨੂੰ। ਰਾਖਨਹਾਰ = ਬਚਾਣ ਵਾਲਾ।੧।ਰਹਾਉ। ਉਮਰਾਉ = ਅਮੀਰ। ਪਤੀਆਏ = ਤਸੱਲੀ ਕਰ ਦੇਂਦਾ ਹੈ, ਪ੍ਰੀਤ ਬਣਾ ਦੇਂਦਾ ਹੈ। ਦੁਸਟ = ਭੈੜੇ। ਮਾਰਿ = ਆਤਮਕ ਮੌਤੇ ਮਾਰ ਕੇ। ਪਚਾਏ = ਖ਼ੁਆਰ ਕਰਦਾ ਹੈ। ਕੈ ਮੁਖਿ = ਦੇ ਮੂੰਹ ਵਿਚ। ਰੋਗੁ = (ਨਿੰਦਾ ਦੀ) ਬੀਮਾਰੀ। ਜੈ ਜੈਕਾਰੁ = (ਹਰ ਵੇਲੇ) ਸੋਭਾ। ਸਭੁ ਲੋਗੁ = ਸਾਰਾ ਜਗਤ।੨। ਕੈ ਮਨਿ = ਦੇ ਮਨ ਵਿਚ। ਜਪਹਿ = ਜਪਦੇ ਹਨ। ਭਗਵੰਤੁ = ਭਾਗਾਂ ਵਾਲਾ। ਸੰਗਤਿ ਕੇ ਮੁਖ = ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ। ਊਜਲ = ਰੌਸ਼ਨ।੩। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਲਾਹੇ = ਵਡਿਆਈ ਕਰਦਾ ਹੈ। ਬੇਪਰਵਾਹ = ਬੇ = ਮੁਥਾਜ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਜਾ ਕੀ = ਜਿਸ (ਗੁਰੂ) ਦੀ। ਸਭਿ = ਸਾਰੇ। ਪਾਏ ਧਰਨਿ = ਧਰਤੀ ਉਤੇ ਪਾ ਦੇਂਦਾ ਹੈ, ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ। ਮਾਰਿ = ਮਾਰ ਕੇ, ਦੁਰਕਾਰ ਕੇ।੪। ਕੋਇ = ਕੋਈ ਭੀ ਮਨੁੱਖ। ਜਨੁ = ਪ੍ਰਭੂ ਦਾ ਸੇਵਕ। ਏਕੁ = ਇਕ ਪ੍ਰਭੂ ਨੂੰ। ਤਾ ਕੈ ਨਿਕਟਿ = ਉਸ ਦੇ ਨੇੜੇ।੫। ਜਨ = ਪ੍ਰਭੂ ਦੇ ਸੇਵਕ {ਲਫ਼ਜ਼ ‘ਜਨੁ’ ਅਤੇ ‘ਜਨ’ ਦਾ ਫ਼ਰਕ ਵੇਖੋ}। ਭਲ ਮਾਨਹਿ = ਸਭ ਦਾ ਭਲਾ ਮੰਗਦੇ ਹਨ। ਵੇਕਾਰੀ = ਵਿਕਾਰਾਂ ਵਿਚ ਮੰਦਾ ਚਿਤਵਨ ਦੇ ਕੁਕਰਮਾਂ ਵਿਚ। ਕੈ ਸਿਖਿ = ਦੇ ਸਿੱਖ ਨੇ। ਉਬਰੇ = ਬਚ ਜਾਂਦੇ ਹਨ। ਨਰਕਿ = ਨਰਕ ਵਿਚ।੬।

ਸਾਜਨ = ਹੇ ਸੱਜਣ! ਸਤਿ = {सत्य} ਅਟੱਲ, ਸਦਾ ਕਾਇਮ ਰਹਿਣ ਵਾਲਾ। ਵਰਤਹਿ = ਵਰਤਦੇ ਹਨ, ਵਾਪਰਦੇ ਹਨ। ਦੁਆਰੇ = ਦੁਆਰਿ, ਦਰ ਤੇ। ਸੁ = ਉਹ (ਮਨੁੱਖ) । ਸਰਪਰ = ਜ਼ਰੂਰ।੭। ਨੀਧਰਿਆ = ਨਿਆਸਰਿਆਂ ਨੂੰ। ਧਰ = ਆਸਰਾ। ਸਤਿਗੁਰ = ਹੇ ਗੁਰੂ! ਰਾਖਹੁ = ਤੂੰ ਰੱਖਦਾ ਹੈਂ। ਕੈ ਸਿਮਰਨਿ = ਦੇ ਸਿਮਰਨ ਨੇ। ਪੈਜ = ਲਾਜ।੮।

ਅਰਥ: ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ। ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧। ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩। (ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪। (ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫। ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬। ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭। ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...