AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 30 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜੁਲਾਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 30 July 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜੁਲਾਈ 2026
lalit-sharma
| Updated On: 30 Jul 2026 08:05 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥

ਪਦ ਅਰਥ: ਰੰਗਿ = ਪ੍ਰੇਮ-ਰੰਗ ਵਿਚ । ਅਨਦਿਨੁ = ਹਰ ਰੋਜ਼, ਹਰ ਵੇਲੇ। ਜਾਗੇ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਗਏ। ਸੰਤ = ਗੁਰੂ। ਭਰਮ = ਭਟਕਣਾ। ਸਗਲ = ਸਾਰੇ। ਸੁਣਿ = ਸੁਣ ਕੇ। ਸ੍ਰਵਨ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਜਪਿ = ਜਪ ਕੇ।ਵਡ ਭਾਗੈ = ਵੱਡੀ ਕਿਸਮਤ ਨਾਲ। ਜੀਉ = ਜਿੰਦ। ਪਿੰਡੁ = ਸਰੀਰ ॥੧॥

ਅਰਥ: ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ,ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...