Hukamnama Sri Darbar Sahib 30 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜੂਨ 2026

Published: 

30 Jun 2026 06:32 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 30 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜੂਨ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਜੂਨ 2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਪਦ ਅਰਥ: ਲਾਗੋ = ਲੱਗ ਗਿਆ ਹੈ । ਸਿਉ = ਨਾਲ। ਹੇਤੁ = ਪਿਆਰ। ਸਹਾਈ = ਮਦਦਗਾਰ। ਜਿਨਿ = ਜਿਸ (ਗੁਰੂ) ਨੇ। ਕੇਤੁ = ਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ ॥੧॥ ਦੇਇ = ਦੇ ਕੇ। ਕਰਿ = ਬਣਾ ਕੇ। ਬਿਰਥਾ = {व्यथा} ਪੀੜ, ਦਰਦ। ਸਗਲ = ਸਾਰੀ। ਨਿੰਦਕ ਕੇ ਮੁਖ = ਨਿੰਦਕਾਂ ਦੇ ਮੂੰਹ। ਜਨ = ਸੇਵਕ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਕੰਠਿ = ਗਲ ਨਾਲ। ਮਾਣੇ = ਮਾਣਿ, ਮਾਣ। ਸੁਖ = ਆਤਮਕ ਆਨੰਦ। ਗਾਇ = ਗਾ ਕੇ ॥੨॥੧੭॥

ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ Rd ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us