AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 30 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 30 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਮਈ 2026
Hukamnama Sri Darbar Sahib 30 May 2026
lalit-sharma
| Published: 30 May 2026 06:26 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧। ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩।ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾc ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...