AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 31 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਮਾਰਚ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 31 March 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਮਾਰਚ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਮਾਰਚ 2026
lalit-sharma
| Updated On: 31 Mar 2026 08:28 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਪਦ ਅਰਥ: ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ।ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧।ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨।

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਗੁਰੂ ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...