AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 4 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਮਈ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 4 May 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਮਈ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਮਈ 2026
tv9-punjabi
| Updated On: 04 May 2026 06:59 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

ਪਦ ਅਰਥ: ਹੀਰੈ = (ਜੀਵ-ਆਤਮਾ ਰੂਪ) ਹੀਰੇ ਨੇ। ਹੀਰਾ = ਪਰਮਾਤਮਾ-ਹੀਰਾ। ਬੇਧਿ = ਵਿੰਨ੍ਹ ਕੇ। ਪਵਨ ਮਨੁ = ਪਵਨ ਵਰਗਾ ਚੰਚਲ ਮਨ (ਵੇਖੋ ਕਬੀਰ ਜੀ ਦਾ ਸ਼ਬਦ ਨੰ: ੧੦ ਰਾਗ ਸੋਰਠਿ ਵਿਚ: ‘ਸੰਤਹੁ ਮਨ ਪਵਨੈ ਸੁਖੁ ਬਨਿਆ। ਕਿਛੂ ਜੋਗੁ ਪਰਾਪਤਿ ਗਨਿਆ)। ਸਹਜੇ = ਸਹਜ ਅਵਸਥਾ ਵਿਚ ਜਿੱਥੇ ਮਨ ਡੋਲਦਾ ਨਹੀਂ। ਸਗਲ ਜੋਤਿ = ਸਾਰੀਆਂ ਜੋਤਾਂ, ਸਾਰੇ ਜੀਅ-ਜੰਤ। ਇਨਿ ਹੀਰੈ = ਇਸ ਪ੍ਰਭੂ-ਲਾਲ ਨੇ। ਮੈ ਪਾਈ = ਇਹ ਗੱਲ ਮੈਂ ਲੱਭੀ ਹੈ। ਬੇਧੀ = ਵਿੰਨ੍ਹ ਲਈਆਂ ਹਨ।੧। ਹੰਸੁ ਹੁਇ = ਜੋ ਜੀਵ ਹੰਸ ਬਣ ਜਾਂਦਾ ਹੈ। ਲੇਇ ਪਛਾਨੀ = ਪਛਾਣ ਲੈਂਦਾ ਹੈ। ਅਨਾਹਦ = ਇੱਕ-ਰਸ, ਸਦਾ।ਰਹਾਉ। ਅਸ = ਐਸਾ, ਉਹ। ਗੁਰ ਗਮ = ਪਹੁਚ ਵਾਲੇ ਗੁਰੂ ਨੇ।੨।

ਅਰਥ: ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ। ਕਬੀਰ I ਕਹਿੰਦੇ ਹਨ -ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...