AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 5 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 5 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਅਕਤੂਬਰ 2026
lalit-sharma
| Updated On: 05 Oct 2026 06:23 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥

ਪਦ ਅਰਥ: ਕੂੜੁ = ਝੂਠ, ਝੂਠੇ ਪਦਾਰਥਾਂ ਦੀ ਗੱਲ। ਵੰਞਨਿ = ਚਲੇ ਜਾਂਦੇ ਹਨ। ਝੁਲਾਰਿਆ = ਬੁੱਲਿਆਂ ਵਾਂਗ। ਸੁਣੀਅਰ = ਕੰਨ। ਤੇ = {ਬਹੁ-ਵਚਨ} ਉਹ। ਸਚੁ = ਸਦਾ ਕਾਇਮ ਰਹਿਣ ਵਾਲਾ। ਧਣੀ = ਮਾਲਕ-ਪ੍ਰਭੂ।੧।ਛੰਤੁ: ਘੋਲਿ ਘੁਮਾਈ = ਮੈਂ ਕੁਰਬਾਨ ਜਾਂਦਾ ਹਾਂ। ਸ੍ਰਵਣੀ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਹੇਲੇ = ਸੁਖੀ। ਰਸਨਾ = ਜੀਭ (ਨਾਲ)। ਉਧਾਰਣ = ਪਾਰ ਲੰਘਾਣ ਵਾਸਤੇ। ਭੈ ਸਾਗਰ = ਭਿਆਨਕ ਸਮੁੰਦਰ। ਬੋਹਿਥ = ਜਹਾਜ਼। ਕੇਤੇ = ਬੇਅੰਤ। ਕੰਉ = ਨੂੰ। ਠਾਕੁਰਿ = ਠਾਕੁਰ ਨੇ। ਜਿਨਿ = ਜਿਸ ਨੇ {ਜਿਨ =ਜਿੰਨ੍ਹਾਂ ਨੇ}।੧।

ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...