Hukamnama Sri Darbar Sahib 5 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਸਤੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ।ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ ‘ਤਿਨਿ’ ਦੀ ‘ਿ’ ਕ੍ਰਿਆ = ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨।
ਇਹ ਵੀ ਪੜ੍ਹੋ
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Loading...
Unable to load recommendations.
Follow Us
