Hukamnama Sri Darbar Sahib 5th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਜਨਵਰੀ 2026

Updated On: 

05 Jan 2026 06:37 AM IST

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 5th January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 5 ਜਨਵਰੀ 2026
Follow Us On

ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ

ਰਾਗੁ ਬਿਲਾਵਲੁ ਮਹਲਾਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁਤਬ ਰਸ ਮੰਗਲ ਗੁਨ ਗਾਵਹੁਆਨਦ ਰੂਪ ਧਿਆਵਹੁਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀਮੀਠੀ ਪਿਰਹਿ ਕਹਾਨੀਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਪਦਅਰਥ :- ਮੋਹਨਹੇ ਮੋਹਨ! ਹੇ ਪਿਆਰੇ ਪ੍ਰਭੂ! ਹਾਵੈਹਾਹੁਕੇ ਵਿਚ। ਕਜਰਕੱਜਲ। ਅਭਰਣਆਭਰਣ, ਗਹਿਣੇ। ਉਡੀਨੀਉਦਾਸ, (ਉਡੀਕ ਵਿਚ)। ਘਰਿਘਰ ਵਿਚ। ਰੀਹੇ ਭੈਣ! ਹੇ ਸੁਹਾਗਣ ਭੈਣ!।1ਰਹਾਉ। ਸੁਹਾਗਨਿਗੁਰਮੁਖਿ ਸਹੇਲੀ, ਗੁਰੂ। ਸੀਸੁਸਿਰ। ਧਰਿਧਰ ਕੇ। ਲਾਲਨੁਸੋਹਣਾ ਲਾਲ। ਮੋਹਿਮੈਨੂੰ। ਘਰਿਹਿਰਦੇ-ਘਰ ਵਿਚ।1ਸਹੇਲੀਹੇ ਸਹੇਲੀ! ਮਿਲਨ ਬਾਤਮਿਲਣ ਦੀ ਗੱਲ। ਕਹਉਕਹਉਂ, ਮੈਂ ਦੱਸਦੀ ਹਾਂ। ਸਗਰੋਸਾਰਾ। ਅਹੰਅਹੰਕਾਰ। ਤਉਤਦੋਂ। ਘਰ ਹੀਘਰਿ ਹੀ, ਘਰ ਵਿਚ ਹੀ {ਲਫ਼ਜ਼ ਘਰਿ ਦੀ ਿ ਕ੍ਰਿਆ ਵਿਸ਼ੇਸ਼ਣ ਹੀ ਦੇ ਕਾਰਨ ਉੱਡ ਗਈ ਹੈ}ਰਸਆਨੰਦ। ਮੰਗਲਖ਼ੁਸ਼ੀਆਨਦ ਰੂਪੁਉਹ ਪ੍ਰਭੂ ਜੋ ਨਿਰੋਲ ਆਨੰਦ ਹੀ ਆਨੰਦ ਹੈ। ਨਾਨਕੁ ਆਇਓਨਾਨਕ ਆਇਆ ਹੈ। ਦੁਆਰੈਦਰ ਤੇ।2ਰੂਪੁ ਦਿਖਾਵੈਦਰਸ਼ਨ ਦੇਂਦਾ ਹੈ, ਆਪਣਾ ਰੂਪ ਵਿਖਾਂਦਾ ਹੈ। ਮੋਹਿਮੈਨੂੰ। ਨੀਦ(ਮਾਇਆ ਦੇ ਮੋਹ ਵਲੋਂ) ਬੇ-ਪਰਵਾਹੀ। ਸੁਹਾਵੈਸੁਖਾਂਦੀ ਹੈ। ਤਿਖਾਤ੍ਰਿਸ਼ਨਾ, ਮਾਇਆ ਦੀ ਤ੍ਰੇਹ। ਸਹਜਿਆਤਮਕ ਅਡੋਲਤਾ ਵਿਚ। ਪਿਰਹਿਪਿਰ ਦੀ, ਪ੍ਰਭੂ-ਪਤੀ ਦੀ। ਰਹਾਉ ਦੂਜਾ।1। 128।

ਅਰਥ :- ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।1ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।1। (ਸੁਹਾਗਣ ਆਖਦੀ ਹੈ) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।2ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ। ਰਹਾਉ ਦੂਜਾ।1। 128।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!