ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Hukamnama Sri Darbar Sahib 6 February January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਫਰਵਰੀ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 6 February January 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਫਰਵਰੀ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਫਰਵਰੀ 2026
Follow Us
lalit-sharma
| Updated On: 06 Feb 2026 07:34 AM IST

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ॥ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

ਅਰਥ: ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥ ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥ ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥ (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...