AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 6 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਜੂਨ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 6 June 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਜੂਨ 2026
Hukamnama Sri Darbar Sahib 6 June 2026
lalit-sharma
| Updated On: 06 Jun 2026 06:29 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਹਿਗੁਰੂ ਜੀ ਕੀ ਫ਼ਤਿਹ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅੱਜ ਮਿਤੀ 06 ਜੂਨ 2026 ਦਿਨ ਸ਼ਨੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ 957

ਸਲੋਕ ਮਃ ੫ ॥ ਸਲੋਕ ਪੰਜਵੀਂ ਪਾਤਿਸ਼ਾਹੀ।

ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਮੇਰੇ ਲਈ ਤੰਗ ਗਲੀ ਨੂੰ ਸਾਹਿਬ ਨੇ ਚੌੜੀ ਕਰ ਦਿੱਤਾ ਹੈ ਅਤੇ ਮੈਨੂੰ ਉਹ ਮੇਰੇ ਆਰ ਪਰਵਾਰ ਨਾਲ ਸਹੀ ਸਲਾਮਤ ਰਖਦਾ ਹੈ।

ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਉਸ ਨੇ ਖੁਦ ਹੀ ਮੇਰੇ ਕੰਮ ਰਾਸ ਕਰ ਦਿੱਤੇ ਹਨ। ਉਸ ਸੁਆਮੀ ਨੂੰ ਮੈਂ ਸਦੀਵ ਹੀ ਸਿਮਰਦਾ ਹਾਂ।

ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਅੰਮੜੀ ਅਤੇ ਬਾਬਲ ਦੀ ਤਰ੍ਹਾਂ ਸੁਆਮੀ ਮੈਨੂੰ ਆਪਣੀ ਛਾਤੀ ਨਾਲ ਲਾਉਂਦਾ ਹੈ ਅਤੇ ਆਪਣੇ ਨੰਨੇ ਬਾਲ ਵਾਂਗੂੰ ਮੈਨੂੰ ਪਾਲਦਾ ਹੈ।

ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਸਾਰੇ ਪ੍ਰਾਣਧਾਰੀ ਮੇਰੇ ਉੱਤੇ ਮਿਹਰਬਾਨ ਹੋ ਗਏ ਹਨ, ਹੇ ਨਾਨਕ! ਅਤੇ ਹਰੀ ਨੇ ਆਪਣੀ ਦਇਆ ਦੁਆਰਾ ਮੈਨੂੰ ਪ੍ਰਸੰਨ ਕਰ ਦਿੱਤਾ ਹੈ।

ਮਃ ੫ ॥ ਪੰਜਵੀਂ ਪਾਤਸ਼ਾਹੀ।

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਤੇਰੇ ਬਗੈਰ ਹੋਰਸ ਤੋਂ ਮੰਗਣਾ, ਸਾਰੀਆਂ ਤਕਲੀਫਾਂ ਦੀ ਪਰਮ ਤਕਲੀਫ ਹੈ।

ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਤੂੰ ਮੈਨੂੰ ਆਪਣਾ ਨਾਮ ਬਖਸ਼ ਤਾਂ ਜੋ ਮੈਂ ਸੰਤੁਸ਼ਟ ਹੋ ਜਾਵਾਂ ਤੇ ਮੇਰੇ ਚਿੱਤ ਦੀ ਭੁੱਖ ਨਵਿਰਤ ਥੀ ਵੰਝੇ।

ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਗੁਰਾਂ ਨੇ ਜੰਗਲ ਤੇ ਸਮੂਹ ਬਨਾਸਪਤੀ ਨੂੰ ਸਰਸਬਜ਼ ਕਰ ਦਿੱਤਾ ਹੈ। ਇਸ ਵਿੱਚ ਕੀ ਹੈਰਾਨੀ ਹੈ ਜੇ ਉਹ ਪ੍ਰਾਣੀ ਨੂੰ ਪ੍ਰਫੁੱਲਤ ਕਰ ਦੇਣ?

ਪਉੜੀ ॥ ਪਉੜੀ।

ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਉਸ ਐਹੋ ਜੇਹੇ ਦਾਤੇ ਸੁਆਮੀ ਨੂੰ ਮੈਂ ਆਪਣੇ ਚਿੱਤ ਵਿਚੋਂ ਨਹੀਂ ਭੁਲਾਉਂਦਾ।

ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਇਕ ਲਮ੍ਹੇ, ਛਿਨ ਅਤੇ ਬਿੰਦ ਭਰ ਲਈ ਭੀ ਮੇਰਾ ਉਸ ਦੇ ਬਗੈਰ ਝੱਟ ਨਹੀਂ ਲੰਘਦਾ।

ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਅੰਦਰ ਅਤੇ ਬਾਹਰ ਸੁਆਮੀ ਪ੍ਰਾਣੀ ਦੇ ਨਾਲ ਹੈ। ਉਸ ਕੋਲੋਂ ਉਹ ਕਿਸ ਤਰ੍ਹਾਂ ਕੁਝ ਛੁਪਾ ਸਕਦਾ ਹੈ।

ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਜਿਸ ਦੀ ਇੱਜ਼ਤ ਆਬਰੂ ਪ੍ਰਭੂ ਖ਼ੁਦ ਬਚਾਉਂਦਾ ਹੈ, ਉਹ ਭਿਆਨਕ ਸੰਸਾਰ ਸਮੁੰਦਰ ਤੋਂ ਪਾਰ ਉੱਤਰ ਜਾਂਦਾ ਹੈ।

ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਕੇਵਲ ਉਹ ਹੀ ਸੰਤ, ਬ੍ਰਹਮਬੇਤਾ ਅਤੇ ਤਪੱਸਵੀ ਹੈ, ਜਿਸ ਉੱਤੇ ਸੁਆਮੀ ਆਪਣੀ ਰਹਿਮਤ ਧਾਰਦਾ ਹੈ।

ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਕੇਵਲ ਉਹ ਹੀ ਮੁਕੰਮਲ ਅਤੇ ਮੁਖੀ ਹੈ ਜਿਸ ਅੰਦਰ ਸਾਹਿਬ ਆਪਣੀ ਸ਼ਕਤੀ ਅਸਥਾਪਨ ਕਰਦਾ ਹੈ।

ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਕੇਵਲ ਉਹ ਹੀ ਅਸਹਿ ਨੂੰ ਸਹਿਣ ਕਰਦਾ ਹੈ, ਜਿਸ ਪਾਸੋਂ ਤੂੰ, ਹੇ ਹਰੀ! ਖ਼ੁਦ ਬਰਦਾਸ਼ਤ ਕਰਵਾਉਂਦਾਂ ਹੈ।

ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥ ਕੇਵਲ ਉਸ ਨੂੰ ਸੱਚਾ ਸੁਆਮੀ ਮਿਲਦਾ ਹੈ, ਜੋ ਆਪਣੇ ਹਿਰਦੇ ਅੰਦਰ ਗੁਰਾਂ ਦੀ ਬਾਣੀ ਨੂੰ ਟਿਕਾਉਂਦਾ ਹੈ।

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ॥

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...