AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Hukamnama Sri Darbar Sahib 6 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਕਤੂਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 6 October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਕਤੂਬਰ 2026
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਕਤੂਬਰ 2026
lalit-sharma
| Updated On: 06 Oct 2026 06:22 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...