AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hukamnama Sri Darbar Sahib 6 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਸਤੰਬਰ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 6 September 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਸਤੰਬਰ 2026
lalit-sharma
| Updated On: 06 Sep 2026 06:30 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਪਦ ਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧।ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨।

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...