AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Hukamnama Sri Darbar Sahib 7 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਅਗਸਤ 2026

Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

Hukamnama Sri Darbar Sahib 7 August 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 7 ਅਗਸਤ 2026
lalit-sharma
| Updated On: 07 Aug 2026 06:41 AM IST
Share

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਪਦਅਰਥ: ਰਾਜਨ = ਰਾਜੇ। ਭੂਮਨ = ਜ਼ਿਮੀਂ ਦੇ ਮਾਲਕ। ਤਾ ਕੀ = ਉਹਨਾਂ ਦੀ। ਤ੍ਰਿਸਨ = ਲਾਲਚ, ਤ੍ਰੇਹ। ਲਪਟਿ ਰਹੇ = ਚੰਬੜੇ ਰਹਿੰਦੇ ਹਨ। ਮਾਤੇ = ਮਸਤ। ਲੋਚਨ = ਅੱਖਾਂ।੧।ਬਿਖਿਆ = ਮਾਇਆ। ਕਿਨ ਹੀ = ਕਿਨਿ ਹੀ ਕਿਸੇ ਨੇ ਭੀ। ਤ੍ਰਿਪਤਿ = ਸ਼ਾਂਤੀ, ਰਜੇਵਾਂ। ਪਾਵਕੁ = ਅੱਗ। ਈਧਨਿ = ਈਧਨ ਨਾਲ, ਬਾਲਣ ਨਾਲ।ਧ੍ਰਾਪੈ = ਰੱਜਦੀ। ਕਹਾ = ਕਿੱਥੇ? ਅਘਾਈ = ਰੱਜਦਾ ਹੈ।ਰਹਾਉ।ਦਿਨੁ ਦਿਨੁ = ਹਰ ਰੋਜ਼। ਬਿੰਜਨ = ਸੁਆਦਲੇ ਖਾਣੇ। ਤਾ ਕੀ = ਉਸ (ਮਨੁੱਖ) ਦੀ। ਸੁਆਨ = ਕੁੱਤਾ। ਨਿਆਈ = ਵਾਂਗ। ਘੋਖਾ = ਭਾਲਦਾ ਫਿਰਦਾ ਹੈ।੨।ਕਾਮਵੰਤ = ਕਾਮ = ਵਾਸਨਾ ਵਾਲਾ। ਕਾਮੀ = ਵਿਸ਼ਈ। ਪਰ ਗ੍ਰਿਹ ਜੋਹ = ਪਰਾਏ ਘਰ ਦੀ ਤੱਕ। ਜੋਰ = ਤੱਕ, ਮੰਦ ਦ੍ਰਿਸ਼ਟੀ, ਭੈੜੀ ਵਿਕਾਰ = ਭਰੀ ਨਿਗਾਹ। ਦਿਨ ਪ੍ਰਤਿ = ਹਰ ਰੋਜ਼। ਸੂਕੈ = ਸੁੱਕਦਾ ਜਾਂਦਾ ਹੈ।੩।ਨਿਧਾਨਾ = ਖ਼ਜ਼ਾਨਾ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਹਜੁ = ਆਤਮਕ ਅਡੋਲਤਾ। ਕੈ = ਦੇ (ਹਿਰਦੇ) ਵਿਚ।ਤੇ = ਤੋਂ, ਪਾਸੋਂ।੪।

ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

Follow Us
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...
ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ
ਪਹਿਲਗਾਮ ਤੋਂ ਕੁਪਵਾੜਾ ਤੱਕ ਕੁਦਰਤ ਦਾ ਕਹਿਰ, ਭਾਰੀ ਬਾਰਿਸ਼ ਨਾਲ ਵਿਗੜੇ ਹਾਲਾਤ...
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ...
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...